ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਵੱਲੋਂ 1 ਜੁਲਾਈ ਤੋਂ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ਼ ਮੁਜਾਹਰਾ

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਵੱਲੋਂ 1 ਜੁਲਾਈ ਤੋਂ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ਼ ਮੁਜਾਹਰਾ

,24 ਜੂਨ  (ਖ਼ਬਰਾਂ ਪੰਜਾਬ ਦੀਆਂ )ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਜਲੰਧਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਥੇਬੰਦੀ ਵੱਲੋਂ 2800 ਦੇ ਲੱਗਭਗ ਇੰਨਲਿਸਟਮੈਂਟ ਕਾਮਿਆਂ ਨੂੰ ਪੰਜਾਬ ਸਰਕਾਰ ਤੇ ਜਲ ਸਪਲਾਈ ਵਿਭਾਗ ਦੀ ਮੈਨੇਜਮੈਂਟ ਵੱਲੋਂ ਕੀਤੇ ਅਖੋਂ ਪਰੋਖੇ ਤੇ ਨਵੇਂ ਆਰਡੀਨੈਂਸ ਵਿਚ ਸ਼ਾਮਿਲ ਕਰਨ ਦਾ ਕੋਈ ਜ਼ਿਕਰ ਨਾਂ ਹੋਣ ਤੇ ਜਥੇਬੰਦੀ ਨੇ ਤਿੱਖੇ ਸੰਘਰਸ਼ ਦੇ ਰਾਹ ਤੇ ਸੀ।

ਜਿਸ ਦੌਰਾਨ ਪੰਜਾਬ ਸਰਕਾਰ,ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ,ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਜਲ ਸਪਲਾਈ ਵਿਭਾਗ ਦੀ ਉੱਚ ਮੈਨੇਜਮੈਂਟ ਵੱਲੋਂ ਲਗਾਤਾਰ ਮੀਟਿੰਗਾਂ ਕਰਕੇ ਇਹ ਭਰੋਸਾ ਦਿੱਤਾ ਜਾਂਦਾ ਸੀ ਕਿ ਇਸ ਬਿੱਲ ਵਿਚ ਇੰਨਲਿਸਟਮੈਂਟ ਕਾਮਿਆਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ।

ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਥੇਬੰਦੀ ਨਾਲ ਪੰਜਾਬ ਭਵਨ ਚੰਡੀਗੜ੍ਹ ਮੀਟਿੰਗ ਦੌਰਾਨ ਵਾਅਦਾ ਕੀਤਾ ਸੀ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਇੰਨਲਿਸਟਮੈਂਟ ਕੈਟਾਗਰੀ ਨੂੰ ਸ਼ਾਮਲ ਕਰਕੇ ਜਥੇਬੰਦੀ ਸੁਚਿਤ ਕਰ ਦਿੱਤਾ ਜਾਵੇਗਾ।ਪਰ ਅਫਸੋਸ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਵੀ ਪਰਨਾਲਾ ਉਥੇ ਦਾ ਉਥੇ ਹੀ ਹੈਂ।

ਅੱਜ ਉਸ ਸਮੇਂ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਪਾਈ ਗਈ ਜਦੋਂ ਪ੍ਰਸੋਨਲ ਵਿਭਾਗ ਦੀਆਂ ਹਦਾਇਤਾ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਹੈਡ ਆਫਿਸ ਪਟਿਆਲਾ ਵੱਲੋਂ ਥੱਲੇ ਹਦਾਇਤਾ ਜਾਰੀ ਕੀਤੀਆਂ ਗਈਆਂ ਕਿ ਠੇਕਾ ਕਾਮਿਆਂ ਦੀਆਂ ਐਂਟਰੀਆਂ HRMS ਪੋਰਟਲ ਉਪਰ ਕਰਕੇ 25/06/2026 ਤੱਕ ਵਿਭਾਗ ਨੂੰ ਸੁਚਿਤ ਕੀਤਾ ਜਾਵੇ,ਜਿਸ ਵਿੱਚੋਂ ਇੰਨਲਿਸਟਮੈਂਟ ਕਾਮਿਆਂ ਦਾ ਕੋਈ ਜ਼ਿਕਰ ਨਹੀਂ ਜਦੋਂ ਇਸ ਸਬੰਧੀ ਜਥੇਬੰਦੀ ਨੇ ਵਿਭਾਗੀ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪ੍ਰਸੋਨਲ ਵਿਭਾਗ ਦੀਆਂ ਹਦਾਇਤਾ ਦਾ ਹਵਾਲਾ ਦਿੰਦਿਆਂ ਪੱਲਾ ਝਾੜ ਦਿੱਤਾ।

ਜਿਸ ਤੇ ਜਥੇਬੰਦੀ ਨੇ ਤੁਰੰਤ ਐਕਸ਼ਨ ਲੈਂਦਿਆਂ ਫੈਸਲਾ ਕੀਤਾ ਕਿ ਵਾਅਦਾ ਖਿਲਾਫੀ ਵਿਰੂੱਧ 01/07/2026 ਨੂੰ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਮੁੰਡੀਆਂ ਕਲਾਂ ਮੂਹਰੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾਵੇਗਾ ਮੌਕੇ ਤੇ ਸੰਘਰਸ਼ ਨੂੰ ਨਵਾਂ ਰੂਪ ਦਿੱਤਾ ਜਾ ਸਕਦਾ ਹੈ,ਇਹ ਸੰਘਰਸ਼ ਇੰਨਲਿਸਟਮੈਂਟ ਕਾਮਿਆਂ ਨੂੰ ਨਵੇਂ ਬਿੱਲਾਂ ਵਿਚ ਸ਼ਾਮਿਲ ਕਰਨ ਤੱਕ ਜਾਰੀ ਰਹੇਗਾ। ਸੰਘਰਸ਼ ਦੌਰਾਨ ਨਿਕਲਣ ਵਾਲੇ ਨਤੀਜੀਆਂ ਦੀ ਨਿਰੋਲ ਜੁਮੇਵਾਰੀ ਪੰਜਾਬ ਸਰਕਾਰ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਹੋਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ, ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ, ਜੁਆਇੰਟ ਪ੍ਰੈੱਸ ਸਕੱਤਰ ਬਲਵੀਰ ਸਿੰਘ ਹਿਰਦਾਪੁਰ, ਸੂਬਾ ਮੀਤ ਪ੍ਰਧਾਨ ਲਾਲ ਸਿੰਘ ਗੁਰਦਾਸਪੁਰ, ਨਰਿੰਦਰ ਸਿੰਘ ਪੂੰਗਾ, ਜਰਨੈਲ ਸਿੰਘ ਫਤਿਹਗੜ੍ਹ ਸਾਹਿਬ, ਗੁਰਮੀਤ ਸਿੰਘ ਫਤਿਹਗੜ੍ਹ ਸਾਹਿਬ, ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਮਾਨ, ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਖਰਲ, ਪ੍ਰਚਾਰ ਸਕੱਤਰ ਇੰਦਰਜੀਤ ਸਿੰਘ ਕਪੂਰਥਲਾ, ਲਛਮਣ ਸਿੰਘ ਮੱਖਣ ਮਾਨਸਾ, ਅਮਨਦੀਪ ਸਿੰਘ ਲੱਕੀ ਬਠਿੰਡਾ ਆਦਿ ਆਗੂ ਹਾਜਰ ਸਨ।

Related Articles

Leave a Reply

Your email address will not be published. Required fields are marked *