ਭਗਵਾਨ ਵਾਲਮੀਕ ਜੀ ਦੇ ਦੱਸੇ ਹੋਏ ਮਾਰਗ ਤੇ ਸਮਾਜ ਨੂੰ ਚੱਲਣਾ ਚਾਹੀਦਾ ਹੈ – ਮਨਜੀਤ ਬਾਲੀ ਤੱਲ੍ਹਣ।

ਭਗਵਾਨ ਵਾਲਮੀਕ ਜੀ ਦੇ ਦੱਸੇ ਹੋਏ ਮਾਰਗ ਤੇ ਸਮਾਜ ਨੂੰ ਚੱਲਣਾ ਚਾਹੀਦਾ ਹੈ – ਮਨਜੀਤ ਬਾਲੀ ਤੱਲ੍ਹਣ।

ਜਲੰਧਰ – ਭਗਵਾਨ ਵਾਲਮੀਕ ਮਹਾਰਾਜ ਜੀ ਦੇ ਗੁਰਪੁਰਬ ਮੌਕੇ ਪਿੰਡ ਚਾਂਦਪੁਰ ਵਿਖੇ ਕੱਢੀ ਗਈ ਸੋਭਾ ਯਾਤਰਾ ਦੌਰਾਨ ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਂਪੀਠ ਪੰਜਾਬ ਦੇ ਪ੍ਰਧਾਨ ਅਤੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਮਨਜੀਤ ਬਾਲੀ ਤੱਲ੍ਹਣ ਵਲੋ ਹਾਜਰੀ ਲਗਵਾਈ ਗਈ ਅਤੇ ਭਗਵਾਨ ਵਾਲਮੀਕ ਮਹਾਰਾਜ ਜੀ ਦੇ ਚਰਨਾ ਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਤਜਿੰਦਰ ਸਿੰਘ, ਸੁਖਵਿੰਦਰ ਪਾਲ , ਰਣਜੀਤ ਉਦੇ, ਬਿੰਦਰ ਪਾਲ, ਮੋਹਣ ਲਾਲ ਅਤੇ ਕਸ਼ਮੀਰੀ ਲਾਲ ਵੱਲੋ ਬਾਲੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਅਵਸਰ ਮੌਕੇ ਬਾਲੀ ਨੇ ਸਮੂਹ ਸੰਗਤ ਨੂੰ ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕ ਮਹਾਰਾਜ ਜੀ ਦੇ ਗੁਰਪੁਰਬ ਦੀਆਂ ਲੱਖ-ਲੱਖ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰੇ ਸਮਾਜ ਨੂੰ ਇਕਜੁੱਟ ਹੋ ਕੇ ਆਪਸੀ ਭਾਈਚਾਰਕ ਸਾਂਝ ਬਣਾ ਕੇ ਸਮਾਜ ਦੇ ਉਥਾਨ ਲਈ ਕੰਮ ਕਰਨੇ ਚਾਹੀਦੇ ਹਨ ।

ਅਤੇ ਸਾਨੂੰ ਸਭ ਨੂੰ ਭਗਵਾਨ ਵਾਲਮੀਕ ਮਹਾਰਾਜ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਤਜਿੰਦਰ ਸਿੰਘ ਵਲੋ ਇਸ ਸਮਾਗਮ ਵਿੱਚ ਸਮੂਲੀਅਤ ਕਰਨ ਵਾਲਿਆ ਦਾ ਧੰਨਵਾਦ ਕੀਤਾ ਗਿਆ।

Related Articles

Leave a Reply

Your email address will not be published. Required fields are marked *