ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਜਲੰਧਰ ਪਹੁੰਚਣਗੇ, ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਜਲੰਧਰ ਪਹੁੰਚਣਗੇ, ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ

ਜਲੰਧਰ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਜੀ ਅੱਜ ਜਲੰਧਰ ਪਹੁੰਚ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਸੰਤਾਂ-ਮਹਾਂਪੁਰਸ਼ਾਂ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ। ਇਸ ਦੇ ਨਾਲ ਹੀ ਉਹ 650ਵੇਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।

ਇਸ ਮਹੱਤਵਪੂਰਨ ਧਾਰਮਿਕ ਅਤੇ ਸਮਾਜਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਸ. ਮਨਜੀਤ ਸਿੰਘ ਟੀਟੂ (ਕੌਂਸਲਰ ਵਾਰਡ ਨੰਬਰ 50 ਅਤੇ ਲੀਡਰ ਆਫ਼ ਅਪੋਜ਼ੀਸ਼ਨ, ਨਗਰ ਨਿਗਮ ਜਲੰਧਰ), ਜੀਵਨ ਜੋਤੀ ਟੰਡਨ (ਕਨਵੀਨਰ, ਇੰਡਸਟਰੀ ਸੈੱਲ, ਭਾਜਪਾ ਜਲੰਧਰ) ਅਤੇ ਸੁਰਿੰਦਰ ਸ਼ਰਮਾ ਪੱਪੂ ਜੀ ਆਪਣੇ ਸਾਥੀਆਂ ਸਮੇਤ ਇਸ ਯਾਤਰਾ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚ ਰਹੇ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਅਮਰਪ੍ਰੀਤ ਸਿੰਘ ਰਿੰਕੂ, ਨਰਿੰਦਰ ਨੰਦਾ, ਗੋਰੀ ਪਟਾਕਾ, ਸੋਨੂੰ ਬਾਬਾ, ਰਾਹੁਲ ਮਿਨੀਆ, ਸ਼ਿਵਮ ਟੰਡਨ, ਰਿਤਿਕ ਅਤੇ ਅਰਸ਼ਦੀਪ ਸਿੰਘ ਕਾਲੜਾ ਸਮੇਤ ਹੋਰ ਸਾਥੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਾਨਵਤਾ ਨੂੰ ਬਰਾਬਰਤਾ, ਭਾਈਚਾਰੇ, ਪ੍ਰੇਮ, ਸਦਭਾਵਨਾ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਦਾ ਕੰਮ ਕਰ ਰਹੀਆਂ ਹਨ। 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਵੀ ਇਸੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਅਤੇ ਸਮਾਜ ਵਿੱਚ ਆਪਸੀ ਪਿਆਰ, ਸਾਂਝ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਹੈ।

ਭਾਜਪਾ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਇਸ ਯਾਤਰਾ ਵਿੱਚ ਸ਼ਮੂਲੀਅਤ ਕਰਨਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਪ੍ਰਤੀ ਸਤਿਕਾਰ ਅਤੇ ਸਮਾਜਿਕ ਸਮਰਸਤਾ ਦੇ ਸੰਦੇਸ਼ ਨੂੰ ਅੱਗੇ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

Related Articles

Leave a Reply

Your email address will not be published. Required fields are marked *