ਮੁਹਲਾ ਰਿਸ਼ੀ ਨਗਰ, ਬ੍ਰਹਮ ਨਗਰ ਵਿਖੇ ਲੋਕਾਂ ਨੂੰ ਆ ਰਹੀ ਪਾਣੀ ਦੀ ਕਿੱਲਤ

ਮੁਹਲਾ ਰਿਸ਼ੀ ਨਗਰ, ਬ੍ਰਹਮ ਨਗਰ ਵਿਖੇ ਲੋਕਾਂ ਨੂੰ ਆ ਰਹੀ ਪਾਣੀ ਦੀ ਕਿੱਲਤ

ਜਲੰਧਰ ਸੈਂਟਰਲ ਹਲਕੇ ਦੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਮੁਹੱਲਾ ਰਿਸ਼ੀ ਨਗਰ, ਬ੍ਰਹਮ ਨਗਰ ਦਾ ਦੌਰਾ ਕੀਤਾ ਅਤੇ ਨਗਰ ਨਿਗਮ ਦੇ ਕਮਿਸ਼ਨਰ ਸਾਹਿਬ ਅਤੇ ਮੇਅਰ ਸਾਹਿਬ ਨੂੰ ਮੰਗ ਕੀਤੀ ਕਿ ਇੱਥੇ ਦੇ ਵਸਨੀਕ ਲੋਕ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ ਇਨਾਂ ਦੀ ਕੋਈ ਸੁਣਵਾਈ ਨਹੀ ਹੈ ।

ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣਾ ਮੌਕੇ ਦੀਆਂ ਸਰਕਾਰਾਂ ਦਾ ਕੰਮ ਹੈ ਜੋ ਕਿ ਮੌਕੇ ਦੀਆਂ ਸਰਕਾਰਾਂ ਨੂੰ ਪਹਿਲ ਦੇ ਆਧਾਰ ਤੇ ਕਰਨਾ ਚਾਹੀਦਾ ਹੈ ।

ਅਸੀ ਕੁਝ ਦਿਨ ਪਹਿਲਾਂ ਹੀ ਨਗਰ ਨਿਗਮ ਦੇ ਕਮਿਸ਼ਨਰ ਸਾਹਿਬ ਨੂੰ ਮਿਲ ਕੇ ਬੇਨਤੀ ਕੀਤੀ ਕਿ ਸੀ ਵਾਰਡ ਨੰ 25 ਦੇ ਵਸਨੀਕ ਲੋਕਾਂ ਨੂੰ ਪਾਣੀ ਦੀ ਕਿੱਲਤ ਆ ਰਹੀ ਹੈ ਨਵੇਂ ਟਿਊਬਵੈੱਲ ਲਗਵਾਉਣ ਦੀ ਮੰਗ ਕੀਤੀ ਗਈ ਸੀ ਪਰ ਅੱਜ ਤੱਕ ਇਸ ਮੰਗ ਤੇ ਕੋਈ ਗੌਰ ਨਹੀ ਕੀਤੀ ਗਈ । ਇਸ ਮੌਕੇ ਤੇ ਉਨ੍ਹਾਂ ਦੇ ਨਾਲ ਮੁਹੱਲਾ ਨਿਵਾਸੀ ਮੌਜੂਦ ਸਨ ।

Related Articles

Leave a Reply

Your email address will not be published. Required fields are marked *