ਅੱਜ ਪੁਲਿਸ ਲਾਈਨ ਵਿੱਚ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਕਮਿਸ਼ਨਰ ਪੁਲਿਸ ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ IPS ਜੀ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪਿਛਲੇ 01 ਮਹੀਨੇ ਵਿੱਚ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਤੇ ਲਗਨ ਨਿਭਾਉਣ ਵਾਲੇ 29 ਪੁਲਿਸ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ।
ਉਹਨਾਂ ਨੇ ਇਹਨਾਂ ਪੁਲਿਸ ਕਰਮਚਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਦੇ ਇਹਨਾਂ ਕਰਮਚਾਰੀਆਂ ਨੇ ਆਪਣੀ ਡਿਊਟੀ ਨੂੰ ਪੂਰੀ ਲਗਨ, ਮਿਹਨਤ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ ਹੈ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਚੱਲ ਰਹੀ ਜੰਗ ਵਿੱਚ ਇਹਨਾਂ ਕਰਮਚਾਰੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਸਮਰਪਣ ਨੇ ਨਾ ਸਿਰਫ਼ ਪੁਲਿਸ ਵਿਭਾਗ ਦਾ ਮਾਣ ਵਧਾਇਆ ਹੈ, ਸਗੋਂ ਸਮਾਜ ਵਿੱਚ ਕਾਨੂੰਨ ਪ੍ਰਤੀ ਭਰੋਸੇ ਨੂੰ ਵੀ ਹੋਰ ਮਜ਼ਬੂਤ ਕੀਤਾ ਹੈ। ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਇਨ੍ਹਾਂ ਕਰਮਚਾਰੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੀ ਹੈ। ਇਹਨਾਂ ਕਰਮਚਾਰੀਆਂ ਦੀ ਕਾਰਗੁਜ਼ਾਰੀ ਕਮਿਸ਼ਨਰੇਟ ਪੁਲਿਸ ਦੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਦ੍ਰਿੜ ਇਰਾਦੇ, ਵਚਨਬੱਧਤਾ ਅਤੇ ਲੋਕ-ਹਿਤ ਪ੍ਰਤੀ ਸਮਰਪਣ ਨੂੰ ਦਰਸਾਉਂਦੀ ਹੈ।
ਸੀ.ਪੀ ਜਲੰਧਰ ਨੇ ਇਹਨਾਂ ਪੁਲਿਸ ਕਰਮਚਾਰੀਆਂ ਦੀ ਹੌਸਲਾ ਅਫਜਾਈ ਲਈ ਦਰਜਾ-1 ਸਰਟੀਫਿਕੇਟ ਤੇ ਕੁੱਲ 02 ਲੱਖ 2 ਹਜ਼ਾਰ ਰੁਪਏ ਨਕਦ ਇਨਾਮ ਵਜੋਂ ਦਿੱਤੇ, ਇਨ੍ਹਾਂ ਵਿੱਚ 09 ਸਬ-ਇੰਸਪੈਕਟਰ, 17 ਅਸਿਸਟੈਂਟ ਸਬ-ਇੰਸਪੈਕਟਰ ਅਤੇ 03 ਹੈੱਡ ਕਾਂਸਟੇਬਲ ਸਮੇਤ ਕੁੱਲ 29 ਕਰਮਚਾਰੀ ਸਨ।
ਕਮਿਸ਼ਨਰੇਟ ਪੁਲਿਸ ਆਉਣ ਵਾਲੇ ਸਮੇਂ ਵਿੱਚ ਵੀ ਨਸ਼ਿਆਂ ਖ਼ਿਲਾਫ਼ ਆਪਣੀ ਜਿੰਮੇਵਾਰੀ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਂਦੀ ਰਹੇਗੀ, ਤਾਂ ਜੋ ਸਮਾਜ ਵਿੱਚ ਅਮਨ-ਕਾਨੂੰਨ ਕਾਇਮ ਰਹੇ ਅਤੇ ਨੌਜਵਾਨਾਂ ਨੂੰ ਇੱਕ ਸੁਰੱਖਿਅਤ ਅਤੇ ਸਿਹਤਮੰਦ ਭਵਿੱਖ ਪ੍ਰਦਾਨ ਕੀਤਾ ਜਾ ਸਕੇ। “ਇਸ ਸਮਾਰੋਹ ਦੌਰਾਨ DCP-Investigation ਸ੍ਰੀ ਮਨਪ੍ਰੀਤ ਸਿੰਘ ਢਿੱਲੋਂ PPS ਅਤੇ ADCP/HQ ਸ੍ਰੀ ਸੁੱਖਵਿੰਦਰ ਸਿੰਘ PPS ਵੀ ਹਾਜ਼ਰ ਸਨ, ਉਨ੍ਹਾਂ ਨੇ ਵੀ ਸਨਮਾਨਿਤ ਹੋਣ ਵਾਲੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਆਪਣੀ ਡਿਊਟੀ ਹੋਰ ਜਿਆਦਾ ਮਿਹਨਤ ਤੇ ਲਗਨ ਨਾਲ ਕਰਨ ਲਈ ਪ੍ਰੇਰਿਤ ਕੀਤਾ।
