ਕਪੂਰਥਲਾ ( ਸੰਨੀ ਭਗਤ )ਕੇਂਦਰੀ ਸੜਕ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਵਲੋਂ ਬੁੱਧਵਾਰ ਨੂੰ ਪੰਜਾਬ ਵਿਚ 4000 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਅੰਮ੍ਰਿਤਸਰ, ਕਪੂਰਥਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਕੁੱਲ 9 ਪ੍ਰਾਜੈਕਟ,ਫ਼ਿਰੋਜ਼ਪੁਰ ਬਾਈਪਾਸ ਨੂੰ ਚਾਰ ਮਾਰਗੀ ਬਣਾਉਣ ਦਾ ਨੀਂਹ ਪੱਥਰ ਰੱਖੇ ਜਾਣ ਅਤੇ ਕਰਤਾਰਪੁਰ-ਅੰਮ੍ਰਿਤਸਰ ਵਿਚਕਾਰ ਪਿੰਡ ਗਹਿਰੀ ਮੰਡੀ ਅਤੇ ਤਰਨਤਾਰਨ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦਾ ਨੀਂਹ ਪੱਥਰ ਰੱਖੇ ਜਾਣ ਤੇ ਸੁਲਤਾਨਪੁਰ ਲੋਧੀ-ਮੱਖੂ ਤੇ ਦੋ ਮਾਰਗੀ ਰੇਲਵੇ ਪੁਲ ਦਾ ਨੀਂਹ ਪੱਥਰ ਰੱਖੇ ਜਾਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਕੇਂਦਰੀ ਸੜਕ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਧੰਨਵਾਦ ਕਰਦਿਆਂ ਜਿਲ੍ਹਾ ਬਾਰ ਐਸ਼ੋਸ਼ੀਏਸ਼ਨ ਦੇ ਉਪ ਪ੍ਰਧਾਨ ਅਤੇ ਭਾਜਪਾ ਜਿਲਾ ਜਰਨਲ ਸਕੱਤਰ ਐਡਵੋਕੇਟ ਪਿਯੂਸ਼ ਮਨਚੰਦਾ,ਜਿਲ੍ਹਾ ਸਕੱਤਰ ਨਿਤਿਨ ਚੱਢਾ,ਐਡਵੋਕੇਟ ਗੁਰਪ੍ਰੀਤ ਭੱਟੀ,ਐਡਵੋਕਟ,ਦਲਜੀਤ ਟਿੱਬਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਪਿੰਡ ਪਿੰਡ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਮੁਲਕ ਅੰਦਰ ਤਰੱਕੀ ਦੀਆਂ ਸਿਖਰਾਂ ਤੇ ਪੁੱਜੀ ਹੈ।ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਿੱਚ ਭਾਰਤ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ,ਭਾਰਤ ਨੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤੌਰ ਤੇ ਵਿਕਾਸ ਕੀਤਾ ਹੈ,ਜੋ ਪਿਛਲੀਆਂ ਸਰਕਾਰਾਂ ਵਿੱਚ ਅਸੰਭਵ ਲੱਗਦਾ ਸੀ ਉਸਨੂੰ ਮੋਦੀ ਸਰਕਾਰ ਨੇ ਸੰਭਵ ਹੀ ਨੀ ਕੀਤਾ ਸਗੋਂ ਕਰਕੇ ਵਿਖਾਇਆ ਹੈ।ਐਡਵੋਕੇਟ ਮਨਚੰਦਾ ਨੇ ਕਿਹਾ ਕਿ ਕੇਂਦਰੀ ਸੜਕ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਵਲੋਂ ਪੰਜਾਬ ਵਿਚ 4000 ਕਰੋੜ ਦੀ ਲਾਗਤ ਨਾਲ 29 ਸੜਕਾਂ ਦੇ ਉਦਘਾਟਨ ਅਤੇ 40 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈ ਜਲੰਧਰ-ਕਪੂਰਥਲਾ ਸੜਕ ਦੇ ਨੌਂ ਕਿਲੋਮੀਟਰ ਲੰਬੇ ਚਾਰ ਮਾਰਗੀ ਹਿੱਸੇ ਦਾ ਉਦਘਾਟਨ ਤੇ
ਸੁਲਤਾਨਪੁਰ ਲੋਧੀ-ਮੱਖੂ ਸੈਕਸ਼ਨ ਤੇ ਦੋ ਮਾਰਗੀ ਰੇਲਵੇ ਪੁਲ ਦਾ ਨੀਂਹ ਪੱਥਰ ਰੱਖੇ ਜਾਣ ਨਾਲ ਪੰਜਾਬ ਦੇ ਲੋਕ ਵੱਡਾ ਲਾਭ ਮਿਲੇਗਾ ਤੇ ਪੰਜਾਬ ਤਰੱਕੀ ਦੀ ਰਾਹ ਰੇ ਦੋੜੇਗਾ।